Isaiah 43:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਤੁਹਾਨੂੰ ਬਚਾਉਂਦਾ ਹੈ। ਅਤੇ ਯਹੋਵਾਹ ਆਖਦਾ ਹੈ, “ਮੈਂ ਤੁਹਾਡੇ ਲਈ ਬਾਬਲ ਨੂੰ ਫ਼ੌਜਾਂ ਘੱਲਾਂਗਾ। ਬਹੁਤ ਸਾਰੇ ਲੋਕ ਫ਼ੜ ਲੇ ਜਾਣਗੇ। ਉਨ੍ਹਾਂ ਲੋਕਾਂ, ਕਸਦੀਆਂ ਨੂੰ ਆਪਣੀਆਂ ਹੀ ਕਿਸ਼ਤੀਆਂ ਵਿੱਚ ਲਿਜਾਇਆ ਜਾਵੇਗਾ। ਕਸਦੀਆਂ ਉਨ੍ਹਾਂ ਕਿਸ਼ਤੀਆਂ ਦਾ ਬਹੁਤ ਗੁਮਾਨ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਐਉਂ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਘੱਲਿਆ, ਮੈਂ ਸਾਰੇ ਅਰਲਾਂ ਨੂੰ ਲਾਹ ਦਿਆਂਗਾ, ਅਤੇ ਕਸਦੀਆਂ ਦਾ ਜੈਕਾਰਾ ਸਿਆਪਾ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੁਹਾਡਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਫ਼ਰਮਾਉਂਦਾ ਹੈ, ਤੁਹਾਡੇ ਨਮਿੱਤ ਮੈਂ ਬਾਬਲ ਵੱਲ ਭੇਜਿਆ ਅਤੇ ਉਸ ਦੇ ਸਾਰੇ ਵਾਸੀਆਂ ਨੂੰ ਭਗੌੜਿਆਂ ਵਾਂਗੂੰ ਲੈ ਆਵਾਂਗਾ, ਅਤੇ ਕਸਦੀਆਂ ਨੂੰ ਉਨ੍ਹਾਂ ਦੇ ਜਹਾਜ਼ਾਂ ਉੱਤੇ ਚੜ੍ਹਾ ਕੇ ਲੈ ਆਵਾਂਗਾ, ਜਿਨ੍ਹਾਂ ਉੱਤੇ ਉਹ ਵੱਡਾ ਘਮੰਡ ਕਰਦੇ ਹਨ।