Isaiah 43:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਮੇਰਾ ਆਦਰ ਕਰਨ ਲਈ ਆਪਣਾ ਪੈਸਾ ਵਰਤ ਕੇ ਚੀਜ਼ਾਂ ਨਹੀਂ ਖਰੀਦੀਆਂ। ਪਰ ਸੱਚਮੁੱਚ ਮੈਨੂੰ ਆਪਣੇ ਪਾਪਾਂ ਨਾਲ ਬੋਝਿਤ ਕੀਤਾ ਹੈ। ਤੂੰ ਉਦੋਂ ਤੱਕ ਪਾਪ ਕਰਦਾ ਰਿਹਾ ਜਦੋਂ ਤੱਕ ਮੈਂ ਤੇਰੇ ਮੰਦੇ ਅਮਲਾਂ ਕਾਰਣ ਨਹੀਂ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੇਰੇ ਲਈ ਚਾਂਦੀ ਦੇ ਕੇ ਪੋਨੇ ਨਹੀਂ ਲਿਆਂਦੇ, ਨਾ ਤੈਂ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੈਂ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੈਂ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ।