Isaiah 43:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੂਹ ਲੋਕਾਂ ਨੂੰ ਅਤੇ ਸਮੂਹ ਕੌਮਾਂ ਨੂੰ ਵੀ ਇਕੱਠਿਆਂ ਕਰਨਾ ਚਾਹੀਦਾ ਹੈ। ਸ਼ਾਇਦ ਉਨ੍ਹਾਂ ਦੇ ਝੂਠੇ ਦੇਵਤਿਆਂ ਵਿੱਚੋਂ ਕੋਈ ਆਦਿ ਵਿੱਚ ਵਾਪਰੀਆਂ ਗੱਲਾਂ ਬਾਰੇ ਦੱਸਣਾ ਚਾਹੇ। ਉਨ੍ਹਾਂ ਨੂੰ ਆਪਣੇ ਗਵਾਹ ਵੀ ਲਿਆਉਣੇ ਚਾਹੀਦੇ ਹਨ। ਗਵਾਹਾਂ ਨੂੰ ਸੱਚ ਬੋਲਣਾ ਚਾਹੀਦਾ ਹੈ। ਇਸਤੋਂ ਪਤਾ ਚੱਲੇਗਾ ਕਿ ਉਹ ਸਹੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾ ਹੋਣ, ਓਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਓਹ ਆਪਣੇ ਗਵਾਹ ਲਿਆਉਣ, ਭਈ ਓਹ ਧਰਮੀ ਠਹਿਰਨ, ਯਾ ਓਹ ਸੁਣ ਕੇ ਆਖਣ, ਏਹ ਸਤ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀਆਂ ਕੌਮਾਂ ਇਕੱਠੀਆਂ ਹੋਣ, ਅਤੇ ਉੱਮਤਾਂ ਜਮਾਂ ਹੋਣ, ਉਹਨਾਂ ਵਿੱਚ ਕੌਣ ਹੈ ਜੋ ਇਹ ਦੱਸੇ, ਅਤੇ ਪਹਿਲੀਆਂ ਗੱਲਾਂ ਸਾਨੂੰ ਸੁਣਾਵੇ? ਉਹ ਆਪਣੇ ਗਵਾਹ ਲਿਆਉਣ, ਤਾਂ ਜੋ ਉਹ ਧਰਮੀ ਠਹਿਰਨ, ਜਾਂ ਦੂਸਰੇ ਉਨ੍ਹਾਂ ਨੂੰ ਸੁਣ ਕੇ ਆਖਣ, ਇਹ ਸੱਚ ਹੈ।