Isaiah 44:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਜ਼ਬੂਰ ਲੋਹੇ ਨੂੰ ਕੋਲਿਆਂ ਉੱਤੇ ਗਰਮ ਕਰਨ ਲਈ ਆਪਣੇ ਸੰਦਾਂ ਦੀ ਵਰਤੋਂ ਕਰਦਾ ਹੈ। ਇਹ ਬੰਦਾ ਧਾਤ ਨੂੰ ਕੁਟ੍ਟਣ ਲਈ ਹਬੌੜੇ ਦੀ ਵਰਤੋਂ ਕਰਦਾ ਹੈ ਅਤੇ ਧਾਤ ਮੂਰਤੀ ਬਣ ਜਾਂਦੀ ਹੈ। ਇਹ ਬੰਦਾ ਆਪਣੇ ਹੀ ਮਜ਼ਬੂਤ ਬਾਜ਼ੂਆਂ ਦੀ ਵਰਤੋਂ ਕਰਦਾ ਹੈ। ਪਰ ਜਦੋਂ ਉਹ ਬੰਦਾ ਭੁੱਖਾ ਹੁੰਦਾ ਹੈ ਤਾਂ ਉਸਦੀ ਤਾਕਤ ਘਟ ਜਾਂਦੀ ਹੈ। ਜੇ ਉਹ ਬੰਦਾ ਪਾਣੀ ਨਹੀਂ ਪੀਂਦਾ ਤਾਂ ਉਹ ਕਮਜ਼ੋਰ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਲੋਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੁਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜ੍ਹਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ ਹੈ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।