Isaiah 44:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਕਦੇ ਇਨ੍ਹਾਂ ਗੱਲਾਂ ਬਾਰੇ ਨਹੀਂ ਸੋਚਿਆ। ਲੋਕ ਸਮਝਦੇ ਹੀ ਨਹੀਂ, ਇਸ ਲਈ ਉਨ੍ਹਾਂ ਨੇ ਕਦੇ ਇਹ ਦਿਲ ਵਿੱਚ ਨਹੀਂ ਸੋਚਿਆ, “ਮੈਂ ਅੱਧੀ ਲਕੜੀ ਅੱਗ ਵਿੱਚ ਬਾਲ ਦਿੱਤੀ। ਮੈਂ ਆਪਣੇ ਕੋਲਿਆਂ ਦੀ ਵਰਤੋਂ ਕਰਕੇ ਆਪਣੀ ਰੋਟੀ ਪਕਾਈ ਅਤੇ ਮਾਸ ਰਿੰਨ੍ਹਿਆ। ਫ਼ੇਰ ਮੈਂ ਮਾਸ ਖਾਧਾ। ਅਤੇ ਮੈਂ ਬਚੀ ਹੋਈ ਲਕੜੀ ਦੀ ਵਰਤੋਂ ਇਸ ਭਿਆਨਕ ਚੀਜ਼ ਨੂੰ ਬਨਾਉਣ ਲਈ ਕੀਤੀ। ਮੈਂ ਤਾਂ ਲਕੜੀ ਦੇ ਇੱਕ ਟੁਕੜੇ ਦੀ ਉਪਾਸਨਾ ਕਰ ਰਿਹਾ ਹਾਂ!”
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਦਿਲ ਤੇ ਨਹੀਂ ਲਿਆਉਂਦਾ, ਨਾ ਗਿਆਨ ਨਾ ਸਮਝ ਹੈ, ਭਈ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਕੀਏ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ! ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਉਸ ਉੱਤੇ ਧਿਆਨ ਨਹੀਂ ਦਿੰਦਾ, ਨਾ ਕਿਸੇ ਨੂੰ ਗਿਆਨ ਹੈ, ਨਾ ਸਮਝ, ਕਿ ਉਹ ਆਖੇ, ਉਸ ਦਾ ਇੱਕ ਹਿੱਸਾ ਮੈਂ ਅੱਗ ਵਿੱਚ ਬਾਲ ਲਿਆ, ਹਾਂ, ਮੈਂ ਉਸ ਦੇ ਕੋਲਿਆਂ ਉੱਤੇ ਰੋਟੀ ਪਕਾਈ, ਮੈਂ ਮਾਸ ਭੁੰਨ ਕੇ ਖਾਧਾ, ਭਲਾ, ਮੈਂ ਉਸ ਦੇ ਬਚੇ ਹੋਏ ਟੁੱਕੜੇ ਤੋਂ ਇੱਕ ਘਿਣਾਉਣੀ ਚੀਜ਼ ਬਣਾਵਾਂ? ਕੀ ਮੈਂ ਲੱਕੜ ਦੇ ਟੁੰਡ ਅੱਗੇ ਮੱਥਾ ਰਗੜਾਂ?