Isaiah 44:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਕਾਸ਼ ਖੁਸ਼ ਨੇ ਕਿਉਂ ਕਿ ਯਹੋਵਾਹ ਨੇ ਮਹਾਨ ਗੱਲਾਂ ਕੀਤੀਆਂ ਨੇ। ਧਰਤੀ ਖੁਸ਼ ਹੈ, ਧਰਤੀ ਹੇਠਲੀ ਧੁਰ ਅੰਦਰਲੀ ਡੂੰਘ ਵੀ। ਪਰਬਤ ਯਹੋਵਾਹ ਦੇ ਧੰਨਵਾਦ ਦੇ ਗੀਤ ਗਾਉਂਦੇ ਨੇ। ਜੰਗਲ ਦੇ ਸਾਰੇ ਹੀ ਰੁੱਖ ਖੁਸ਼ ਨੇ! ਕਿਉਂ ਕਿ ਯਹੋਵਾਹ ਨੇ ਯਾਕੂਬ ਨੂੰ ਬਚਾਇਆ। ਪਰਮੇਸ਼ੁਰ ਨੇ ਇਸਰਾਏਲ ਲਈ ਮਹਾਨ ਗੱਲਾਂ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਏਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਅਸਥਾਨੋ, ਲਲਕਾਰੋ, ਪਹਾੜ ਖੁਲ੍ਹ ਕੇ ਜੈ ਜੈ ਕਾਰ ਕਰਨ, ਬਣ ਅਤੇ ਉਹ ਦੇ ਸਾਰੇ ਰੁੱਖ, ਏਸ ਲਈ ਕਿ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋਂ, ਲਲਕਾਰੋ, ਪਰਬਤ ਖੁੱਲ੍ਹ ਕੇ ਜੈ-ਜੈਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ।