Isaiah 44:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ। ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ। ਯਹੋਵਾਹ ਆਖਦਾ ਹੈ, “ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ! ਮੈਂ ਖੁਦ ਓੱਥੇ ਅਕਾਸ਼ ਰੱਖੇ ਸਨ! ਮੈਂ ਆਪਣੇ ਸਾਹਮਣੇ ਧਰਤੀ ਵਿਛਾਈ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤੇਰਾ ਛੁਡਾਉਣ ਵਾਲਾ, ਤੇਰਾ ਕੁੱਖ ਤੋਂ ਸਾਜਣਹਾਰ ਇਉਂ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈ ਆਪ ਹੀ ਤਾਂ ਧਰਤੀ ਦਾ ਵਿਛਾਉਣ ਵਾਲਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤੇਰਾ ਛੁਡਾਉਣ ਵਾਲਾ, ਜਿਸ ਨੇ ਤੈਨੂੰ ਕੁੱਖ ਵਿੱਚ ਸਿਰਜਿਆ ਇਹ ਆਖਦਾ ਹੈ, ਮੈਂ ਯਹੋਵਾਹ ਸਾਰੀਆਂ ਚੀਜ਼ਾਂ ਦਾ ਕਰਤਾ ਹਾਂ, ਮੈਂ ਇਕੱਲਾ ਅਕਾਸ਼ਾਂ ਦਾ ਤਾਣਨ ਵਾਲਾ ਹਾਂ, ਅਤੇ ਮੈਂ ਆਪ ਹੀ ਧਰਤੀ ਦਾ ਵਿਛਾਉਣ ਵਾਲਾ ਹਾਂ।