Isaiah 44:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਕਲੀ ਨਬੀ ਝੂਠ ਬੋਲਦੇ ਹਨ, ਪਰ ਯਹੋਵਾਹ ਉਨ੍ਹਾਂ ਦੇ ਝੂਠ ਨੂੰ ਗ਼ਲਤ ਸਿੱਧ ਕਰ ਦਿੰਦਾ ਹੈ। ਯਹੋਵਾਹ ਜਾਦੂ ਟੂਣੇ ਕਰਨ ਵਾਲੇ ਲੋਕਾਂ ਨੂੰ ਮੂਰਖ ਬਣਾ ਦਿੰਦਾ ਹੈ। ਯਹੋਵਾਹ ਸਿਆਣਿਆਂ ਨੂੰ ਉਲਝਣ ਵਿੱਚ ਪਾ ਦਿੰਦਾ ਹੈ। ਉਹ ਸੋਚਦੇ ਹਨ ਕਿ ਉਹ ਬਹੁਤ ਕੁਝ ਜਾਣਦੇ ਹਨ ਪਰ ਯਹੋਵਾਹ ਉਨ੍ਹਾਂ ਨੂੰ ਮੂਰੱਖਾਂ ਵਰਗੇ ਬਣਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੱਪੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਢਾਲ ਪਾਉਣ ਵਾਲਿਆਂ ਨੂੰ ਉੱਲੂ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਓਹਨਾਂ ਦਾ ਗਿਆਨ ਬੇਵਕੂਫੀ ਬਣਾਉਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਝੂਠੇ ਨਬੀਆਂ ਦੇ ਨਿਸ਼ਾਨ ਵਿਅਰਥ ਕਰਦਾ ਹਾਂ, ਅਤੇ ਭਵਿੱਖ ਦੱਸਣ ਵਾਲਿਆਂ ਨੂੰ ਮੂਰਖ ਬਣਾਉਂਦਾ ਹਾਂ, ਮੈਂ ਸਿਆਣਿਆਂ ਨੂੰ ਪਿੱਛੇ ਹਟਾਉਂਦਾ, ਅਤੇ ਉਹਨਾਂ ਦਾ ਗਿਆਨ ਬੇਵਕੂਫ਼ੀ ਬਣਾ ਦਿੰਦਾ ਹਾਂ।