Isaiah 44:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲੋਕਾਂ ਨੂੰ ਸੰਦੇਸ਼ ਦੇਣ ਲਈ ਆਪਣੇ ਸੇਵਕਾਂ ਨੂੰ ਭੇਜਦਾ ਹੈ। ਅਤੇ ਯਹੋਵਾਹ ਉਨ੍ਹਾਂ ਸੰਦੇਸ਼ਾਂ ਨੂੰ ਸਚਿਆਉਂਦਾ ਹੈ। ਯਹੋਵਾਹ ਆਪਣੇ ਸੰਦੇਸ਼ਵਾਹਕਾਂ ਨੂੰ ਭੇਜਦਾ ਹੈ ਤਾਂ ਜੋ ਉਹ ਲੋਕਾਂ ਨੂੰ ਇਹ ਦੱਸ ਸੱਕਣ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਅਤੇ ਯਹੋਵਾਹ ਇਹ ਦਰਸਾ ਦਿੰਦਾ ਹੈ ਕਿ ਉਨ੍ਹਾਂ ਦੀ ਸਲਾਹ ਨੇਕ ਹੈ। ਯਹੋਵਾਹ ਯਰੂਸ਼ਲਮ ਨੂੰ ਆਖਦਾ ਹੈ, “ਲੋਕ ਇੱਕ ਵਾਰ ਫ਼ੇਰ ਤੇਰੇ ਅੰਦਰ ਰਹਿਣਗੇ!” ਯਹੋਵਾਹ ਯਹੂਦਾਹ ਦੇ ਸ਼ਹਿਰਾਂ ਨੂੰ ਆਖਦਾ ਹੈ, “ਤੂੰ ਇੱਕ ਵਾਰ ਫ਼ੇਰ ਉਸਾਰਿਆ ਜਾਵੇਂਗਾ।” ਯਹੋਵਾਹ ਉਨ੍ਹਾਂ ਸ਼ਹਿਰਾਂ ਨੂੰ ਆਖਦਾ ਹੈ ਜਿਹੜੇ ਤਬਾਹ ਹੋ ਗਏ ਸਨ, “ਮੈਂ ਤੁਹਾਨੂੰ ਫ਼ੇਰ ਸ਼ਹਿਰ ਬਣਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਸਲਾਹ ਪੂਰੀ ਕਰਦਾ ਹਾਂ, ਮੈਂ ਜੋ ਯਰੂਸ਼ਲਮ ਦੇ ਵਿੱਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਓਹ ਉਸਾਰੇ ਜਾਣਗੇ ਅਰ ਮੈਂ ਉਨ੍ਹਾਂ ਦੇ ਖੋਲਿਆਂ ਨੂੰ ਖੜਾ ਕਰਾਂਗਾ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -