Isaiah 44:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਮੂਰਤੀਆਂ ਬਣਾਉਂਦੇ ਹਨ, ਬੇਕਾਰ ਹਨ। ਉਹ ਉਨ੍ਹਾਂ ਮੂਰਤੀਆਂ ਨੂੰ ਪਿਆਰ ਕਰਦੇ ਹਨ ਪਰ ਉਹ ਮੂਰਤੀਆਂ ਬੇਕਾਰ ਹਨ। ਉਹ ਮੂਰਤੀਆਂ ਖੁਦ ਸਾਬਤ ਕਰਦੀਆਂ ਹਨ ਕਿ ਉਹ ਵਿਅਰਬ ਹਨ। ਕਿਉਂ ਕਿ ਉਹ ਵੇਖ ਨਹੀਂ ਸੱਕਦੀਆਂ ਅਤੇ ਉਹ ਕੁਝ ਨਹੀਂ ਸਮਝਦੀਆਂ। ਇਸ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਬਣਾਇਆ ਸ਼ਰਮਸਾਰ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਤਾਂ ਦੇ ਘੜਨ ਵਾਲੇ ਸਾਰੇ ਹੀ ਫੋਕਟ ਹਨ, ਓਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਓਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਤਾਂ ਜੋ ਓਹ ਸ਼ਰਮਿੰਦੇ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਤਾਂ ਦੇ ਘੜਨ ਵਾਲੇ ਸਾਰੇ ਵਿਅਰਥ ਹਨ, ਉਹਨਾਂ ਦੀਆਂ ਮਨ ਭਾਉਂਦੀਆਂ ਰੀਝਾਂ ਲਾਭਦਾਇਕ ਨਹੀਂ, ਉਹਨਾਂ ਦੇ ਗਵਾਹ ਨਾ ਵੇਖਦੇ ਨਾ ਜਾਣਦੇ ਹਨ, ਇਸ ਲਈ ਉਹ ਸ਼ਰਮਿੰਦੇ ਹੋਣਗੇ।