Isaiah 45:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਆਪਣੇ ਚੁਣੇ ਹੋਏ ਰਾਜੇ, ਖੋਰੁਸ, ਬਾਰੇ ਆਖਦਾ ਹੈ। “ਮੈਂ ਖੋਰੁਸ ਦਾ ਸੱਜਾ ਹੱਥ ਫ਼ੜਾਂਗਾ। ਮੈਂ ਰਾਜਿਆਂ ਕੋਲੋਂ ਸ਼ਕਤੀ ਖੋਹਣ ਵਿੱਚ ਉਸਦੀ ਸਹਾਇਤਾ ਕਰਾਂਗਾ। ਸ਼ਹਿਰ ਦੇ ਦਰਵਾਜ਼ੇ ਖੋਰੁਸ ਨੂੰ ਨਹੀਂ ਰੋਕਣਗੇ। ਮੈਂ ਸ਼ਹਿਰ ਦੇ ਦਰਵਾਜ਼ੇ ਖੋਲ੍ਹ ਦਿਆਂਗਾ, ਅਤੇ ਖੋਰੁਸ ਅੰਦਰ ਚੱਲਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੇ ਮਸਹ ਕੀਤੇ ਹੋਏ ਖੋਰੁਸ ਨੂੰ ਇਉਂ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਫੜਿਆ, ਭਈ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਪਾਤਸ਼ਾਹਾਂ ਦੇ ਕਮਰ ਕੱਸੇ ਖੋਲ੍ਹ ਦਿਆਂ, ਭਈ ਮੈਂ ਦਰਵੱਜੇ ਉਹ ਦੇ ਸਾਹਮਣੇ ਖੋਲ੍ਹ ਦਿਆਂ, ਅਤੇ ਫਾਟਕ ਬੰਦ ਨਾ ਕੀਤੇ ਜਾਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।