Isaiah 45:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਉਸ ਨੇ ਇਸਰਾਏਲ ਨੂੰ ਸਾਜਿਆ ਸੀ। ਅਤੇ ਯਹੋਵਾਹ ਆਖਦਾ ਹੈ, “ਮੇਰੇ ਪੁੱਤਰੋ, ਤੁਸੀਂ ਮੈਨੂੰ ਸੰਕੇਤ ਦੇਣ ਲਈ ਆਖਿਆ ਸੀ। ਤੁਸੀਂ ਮੈਨੂੰ ਉਹ ਗੱਲਾਂ ਦਰਸਾਉਣ ਲਈ ਆਖਿਆ ਸੀ ਜਿਹੜੀਆਂ ਮੈਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਉਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤ੍ਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?