Isaiah 45:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਖੋਰੁਸ ਨੂੰ ਉਸਦੀ ਸ਼ਕਤੀ ਦਿੱਤੀ ਸੀ, ਤਾਂ ਜੋ ਉਹ ਨੇਕ ਗੱਲਾਂ ਕਰ ਸੱਕੇ। ਅਤੇ ਮੈਂ ਉਸ ਦੇ ਕਾਰਜ ਨੂੰ ਅਸਾਨ ਬਣਾ ਦਿਆਂਗਾ। ਖੋਰੁਸ ਫ਼ੇਰ ਮੇਰੇ ਸ਼ਹਿਰ ਨੂੰ ਉਸਾਰੇਗਾ। ਅਤੇ ਉਹ ਮੇਰੇ ਬੰਦਿਆਂ ਨੂੰ ਮੁਕਤੀ ਦੇਵੇਗਾ। ਖੋਰੁਸ ਮੇਰੇ ਬੰਦਿਆਂ ਨੂੰ ਮੈਨੂੰ ਨਹੀਂ ਵੇਚੇਗਾ। ਉਹ ਮੇਰੇ ਜਲਾਵਤਨੀ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਅਤੇ ਮੈਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਅਦਾਇਗੀ ਜਾਂ ਇਨਾਮ ਨਹੀਂ ਦੇਣਾ ਪਵੇਗਾ।” ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਅਸੀਰਾਂ ਨੂੰ ਅਜ਼ਾਦ ਕਰੇਗਾ, ਬਿਨਾ ਮੁੱਲ ਅਰ ਬਿਨਾ ਵੱਟੇ ਦੇ, ਸੈਨਾਂ ਦਾ ਯਹੋਵਾਹ ਆਖਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।