Isaiah 45:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮਿਸਰ ਤੇ ਇਬੋਪੀਆ ਅਮੀਰ ਹਨ, ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ। ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ, ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ। ਉਹ ਤੇਰੇ ਸਾਹਮਣੇ ਝੁਕਣਗੇ ਅਤੇ ਉਹ ਤੇਰੇ ਸਾਹਮਣੇ ਪ੍ਰਾਰਥਨਾ ਕਰਨਗੇ।” ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ। ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਬੁਪਾਰ, ਅਤੇ ਸਬਾ ਦੇ ਕੱਦ ਵਾਲੇ ਮਨੁੱਖ, ਓਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਓਹ ਤੇਰੇ ਪਿੱਛੇ ਚੱਲਣਗੇ, ਓਹ ਜਕੜੇ ਹੋਏ ਲੰਘਣਗੇ, ਓਹ ਤੇਰੇ ਅੱਗੇ ਮੱਥਾ ਟੇਕਣਗੇ, ਓਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੀ ਹੈ, ਕੋਈ ਹੋਰ ਨਹੀਂ, ਕੋਈ ਹੋਰ ਪਰਮੇਸ਼ੁਰ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ।