Isaiah 45:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸ ਨੂੰ ਸਾਜਿਆ ਸੀ। ਉਸ ਨੇ ਇਸ ਨੂੰ ਸਦਾ ਜਿਉਣ ਲਈ ਸਾਜਿਆ ਸੀ। “ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਧਰਤੀ ਨੂੰ ਸਾਜਿਆ, ਜਿਸ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਬੇਡੌਲ ਨਹੀਂ ਉਤਪਤ ਕੀਤਾ, ਉਹ ਨੇ ਵੱਸਣ ਲਈ ਉਸ ਨੂੰ ਸਾਜਿਆ, - ਉਹ ਇਉਂ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਹੈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।