Isaiah 45:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਬਿਆਨ ਕਰੋ ਤੇ ਪੇਸ਼ ਕਰੋ, - ਹਾਂ, ਓਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਏਹ ਸਣਾਇਆ? ਕਿਸ ਨੇ ਪਰਾਚੀਨ ਸਮੇਂ ਤੋਂ ਏਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੈਥੋਂ ਬਿਨਾ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀ ਦਾਤਾ, ਮੈਥੋਂ ਛੁੱਟ ਕੋਈ ਹੈ ਹੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।