Isaiah 45:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਏ ਉਹ ਦੇ ਉੱਤੇ ਜੋ ਆਪਣੇ ਸਾਜਣਹਾਰ ਨਾਲ ਝਗੜਦਾ ਹੈ, ਠੀਕਰਾ ਮਿੱਟੀ ਦਿਆਂ ਠੀਕਰਿਆਂ ਵਿੱਚ! ਭਲਾ, ਮਿੱਟੀ ਆਪਣੇ ਸਾਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਯਾ ਤੇਰੀ ਕਿਰਤ, ਕਿ ਉਹ ਦੇ ਤਾਂ ਹੱਥ ਹੈ ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!