Isaiah 46:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਉਸ ਝੂਠੇ ਦੇਵਤੇ ਨੂੰ ਆਪਣੇ ਮੋਢਿਆਂ ਉੱਤੇ ਚੁਕੱਦੇ ਹਨ। ਉਹ ਝੂਠਾ ਦੇਵਤਾ ਬੇਕਾਰ ਹੈ-ਲੋਕਾਂ ਨੂੰ ਉਸ ਨੂੰ ਚੁੱਕਣਾ ਪੈਂਦਾ ਹੈ! ਲੋਕ ਮੂਰਤੀ ਨੂੰ ਧਰਤੀ ਉੱਤੇ ਸਬਾਪਤ ਕਰਦੇ ਹਨ, ਅਤੇ ਉਹ ਝੂਠਾ ਦੇਵਤਾ ਹਿੱਲ ਨਹੀਂ ਸੱਕਦਾ। ਉਹ ਝੂਠਾ ਦੇਵਤਾ ਕਦੇ ਵੀ ਆਪਣੀ ਥਾਂ ਤੋਂ ਤੁਰਕੇ ਨਹੀਂ ਜਾਂਦਾ। ਲੋਕ ਉਸ ਨੂੰ ਚੀਕਾਂ ਮਾਰ ਕੇ ਬੁਲਾ ਸੱਕਦੇ ਹਨ, ਪਰ ਇਹ ਜਵਾਬ ਨਹੀਂ ਦੇਵੇਗਾ। ਉਹ ਝੂਠਾ ਦੇਵਤਾ ਸਿਰਫ਼ ਇੱਕ ਮੂਰਤੀ ਹੈ-ਇਹ ਲੋਕਾਂ ਨੂੰ ਉਨ੍ਹਾਂ ਦੀਆਂ ਮੁਸੀਬਤਾਂ ਤੋਂ ਨਹੀਂ ਬਚਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਓਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਖੜਾ ਰਹਿੰਦਾ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਉਹ ਨੂੰ ਉਹ ਦੇ ਦੁਖ ਤੋਂ ਬਚਾਉਂਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਮੋਢੇ ਉੱਤੇ ਚੁੱਕ ਲੈਂਦੇ ਹਨ, ਉਹ ਉਸ ਨੂੰ ਉਠਾ ਕੇ ਉਸ ਦੇ ਥਾਂ ਤੇ ਰੱਖਦੇ ਹਨ, ਉਹ ਉੱਥੇ ਹੀ ਖੜ੍ਹਾ ਰਹਿੰਦਾ ਹੈ ਅਤੇ ਆਪਣੇ ਥਾਂ ਤੋਂ ਨਹੀਂ ਹਿੱਲਦਾ। ਜੇ ਕੋਈ ਉਸ ਨੂੰ ਪੁਕਾਰੇ ਉਹ ਉੱਤਰ ਨਹੀਂ ਦਿੰਦਾ, ਨਾ ਹੀ ਉਹ ਉਨ੍ਹਾਂ ਨੂੰ ਉਨ੍ਹਾਂ ਦੀਆਂ ਬਿਪਤਾਵਾਂ ਤੋਂ ਬਚਾਉਂਦਾ ਹੈ।