Isaiah 47:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਮੰਦੀਆਂ ਗੱਲਾਂ ਕਰਦੀ ਹੈਂ ਤੇ ਫ਼ੇਰ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ, ਤੂੰ ਦਿਲ ਅੰਦਰ ਸੋਚਦੀ ਹੈਂ, ‘ਕੋਈ ਵੀ ਮੇਰੇ ਮੰਦੇ ਕੰਮਾਂ ਨੂੰ ਨਹੀਂ ਦੇਖਦਾ।’ ਤੂੰ ਸੋਚਦੀ ਹੈਂ ਕਿ ਤੇਰੀ ਸਿਆਣਪ ਅਤੇ ਤੇਰਾ ਗਿਆਨ ਤੈਨੂੰ ਬਚਾ ਲੈਣਗੇ। ਤੂੰ ਦਿਲ ਅੰਦਰ ਸੋਚਦੀ ਹੈਂ, ‘ਮੈਂ ਹੀ ਇੱਕੋ-ਇੱਕ ਹਾਂ। ਤੇਰੇ ਜਿਹਾ ਕੋਈ ਦੂਸਰਾ ਮਹੱਤਵਪੂਰਣ ਨਹੀਂ।’
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੈਂ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੈਂ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਰ ਮੈਥੋਂ ਬਿਨਾ ਹੋਰ ਕੋਈ ਨਹੀਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!