Isaiah 47:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੇਰੇ ਸਲਾਹਕਾਰ ਬਹੁਤ-ਬਹੁਤ ਹਨ। ਕੀ ਤੂੰ ਉਨ੍ਹਾਂ ਦੀਆਂ ਦਿੱਤੀਆਂ ਸਲਾਹਾਂ ਤੋਂ ਬਕੱ ਗਈ ਹੈਂ? ਤਾਂ ਫ਼ੇਰ ਆਪਣੇ ਬੰਦਿਆਂ ਨੂੰ ਭੇਜ ਜੋ ਤਾਰਿਆਂ ਦਾ ਹਿਸਾਬ ਲਾਉਂਦੇ ਨੇ। ਉਹ ਦੱਸ ਸੱਕਦੇ ਨੇ ਕਿ ਮਹੀਨਾ ਕਦੋਂ ਸ਼ੁਰੂ ਹੁੰਦਾ ਹੈ। ਇਸ ਲਈ ਸ਼ਾਇਦ ਉਹ ਦੱਸ ਸੱਕਣ ਕਦੋਂ ਤੇਰੀਆਂ ਮੁਸੀਬਤਾਂ ਆਉਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਵੰਡਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਓਹ ਖਲੋ ਜਾਣ ਅਤੇ ਤੈਨੂੰ ਬਚਾਉਣ, ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!