Isaiah 47:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਆਪਣੇ ਬੰਦਿਆਂ ਉੱਤੇ ਕਹਿਰਵਾਨ ਸਾਂ। ਉਹ ਮੇਰੇ ਬੰਦੇ ਹਨ, ਪਰ ਮੈਂ ਨਾਰਾਜ਼ ਸਾਂ ਇਸ ਲਈ ਮੈਂ ਉਨ੍ਹਾਂ ਨੂੰ ਗੈਰ ਜ਼ਰੂਰੀ ਬਣਾ ਦਿੱਤਾ ਸੀ। ਮੈਂ ਉਨ੍ਹਾਂ ਨੂੰ ਤੇਰੇ ਹਵਾਲੇ ਕਰ ਦਿੱਤਾ ਸੀ ਅਤੇ ਤੂੰ ਉਨ੍ਹਾਂ ਨੂੰ ਸਜ਼ਾ ਦਿੱਤੀ ਸੀ। ਪਰ ਤੂੰ ਉਨ੍ਹਾਂ ਨੂੰ ਕੋਈ ਦਇਆ ਨਹੀਂ ਦਰਸਾਈ। ਤੂੰ ਤਾਂ ਬੁਢਿਆਂ ਬੰਦਿਆਂ ਨੂੰ ਵੀ ਸਖਤ ਮਿਹਨਤ ਕਰਨ ਲਾ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਪਰਜਾ ਉੱਤੇ ਗੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਦੇ ਦਿੱਤਾ, ਤੈਂ ਓਹਨਾਂ ਉੱਤੇ ਰਹਮ ਨਹੀਂ ਕੀਤਾ, ਤੈਂ ਬੁਢਿਆਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।