Isaiah 47:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ‘ਭਲੀ ਸੁਆਣੀੇ’ ਮੇਰੀ ਗੱਲ ਸੁਣ! ਤੂੰ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀ ਹੈਂ ਤੇ ਆਖਦੀ ਹੈਂ ‘ਸਿਰਫ਼ ਮੈਂ ਹੀ ਮਹੱਤਵਪੂਰਣ ਵਿਅਕਤੀ ਹਾਂ। ਹੋਰ ਕੋਈ ਵੀ ਮੇਰੇ ਜਿੰਨਾ ਮਹੱਤਵਪੂਰਣ ਨਹੀਂ। ਮੈਂ ਕਦੇ ਵੀ ਵਿਧਵਾ ਨਹੀਂ ਹੋਵਾਂਗੀ। ਹਮੇਸ਼ਾ ਹੀ ਮੇਰੇ ਬੱਚੇ ਹੋਣਗੇ।’
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਤੂੰ ਏਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਚਿੰਤ ਬਹਿੰਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੈਥੋਂ ਬਿਨਾ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਮੈਂ ਬੱਚਿਆਂ ਦਾ ਸੱਲ ਨਾ ਜਾਣਾਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ।