Isaiah 48:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਯਾਕੂਬ ਦੇ ਪਰਿਵਾਰ ਵਾਲਿਓ, ਮੇਰੀ ਗੱਲ ਸੁਣੋ! ਤੁਸੀਂ ਲੋਕ ਆਪਣੇ-ਆਪ ਨੂੰ ‘ਇਸਰਾਏਲ’ ਅਖਵਾਉਂਦੇ ਹੋ। ਤੁਸੀਂ ਯਹੂਦਾਹ ਦੇ ਪਰਿਵਾਰ ਵਿੱਚ ਜਨਮ ਲਿਆ ਹੈ। ਤੁਸੀਂ ਇਕਰਾਰ ਕਰਨ ਲਈ ਯਹੋਵਾਹ ਦਾ ਨਾਮ ਵਰਤਦੇ ਹੋ। ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਦੇ ਹੋ। ਪਰ ਇਮਾਨਦਾਰ ਤੇ ਸੁਹਿਰਦ ਨਹੀਂ ਹੁੰਦੇ ਤੁਸੀਂ, ਜਦੋਂ ਤੁਸੀਂ ਇਹ ਗੱਲਾਂ ਕਰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਏਹ ਸੁਣੋ, ਹੇ ਯਾਕੂਬ ਦੇ ਘਰਾਣੇ, ਜਿਹੜਾ ਇਸਰਾਏਲ ਦੇ ਨਾਮ ਦੇ ਸਦਾਉਂਦੇ, ਅਤੇ ਯਹੂਦਾਹ ਦੇ ਪਾਣੀਆਂ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸੌਂਹ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਨਣ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।