Isaiah 48:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਬਹੁਤ ਸਮਾਂ ਪਹਿਲਾਂ ਦੱਸਿਆ ਸੀ ਮੈਂ ਤੁਹਾਨੂੰ ਕਿ ਵਾਪਰੇਗਾ ਕੀ। ਮੈਂ ਤੁਹਾਨੂੰ ਉਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਹੁਤ ਪਹਿਲਾਂ ਹੀ ਉਨ੍ਹਾਂ ਬਾਰੇ ਦੱਸ ਦਿੱਤਾ ਸੀ ਤਾਂ ਜੋ ਤੁਸੀਂ ਇਹ ਨਾ ਆਖ ਸੱਕੋਁ, ‘ਸਾਡੇ ਦੇਵਤਿਆਂ ਨੇ ਅਜਿਹਾ ਕੀਤਾ? ਸਡੀਆਂ ਮੂਰਤੀਆਂ ਅਤੇ ਸਾਡੇ ਬੁੱਤਾਂ ਨੇ ਇਹ ਸਭ ਗੱਲਾਂ ਕੀਤੀਆਂ ਹਨ।’”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਪੁਰਾਣੇ ਸਮੇਂ ਤੋਂ ਦੱਸਿਆ, ਓਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਮਤੇ ਤੂੰ ਆਖ ਬੈਠੇਂ, ਮੇਰੇ ਬੁੱਤ ਨੇ ਓਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਏਹਨਾਂ ਦਾ ਹੁਕਮ ਦਿੱਤਾ ਸੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਇਹ ਗੱਲਾਂ ਤੈਨੂੰ ਪੁਰਾਣੇ ਸਮੇਂ ਤੋਂ ਦੱਸੀਆਂ, ਉਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਕਿਤੇ ਤੂੰ ਅਜਿਹਾ ਨਾ ਆਖੇਂ, ਮੇਰੇ ਬੁੱਤ ਨੇ ਉਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲ਼ੇ ਹੋਏ ਬੁੱਤ ਨੇ ਇਹਨਾਂ ਦਾ ਹੁਕਮ ਦਿੱਤਾ ਸੀ!