Isaiah 49:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਓਹ ਮੂੰਹ ਪਰਨੇ ਹੋ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਸ਼ਰਮਿੰਦੇ ਨਾ ਹੋਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ।