Isaiah 49:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਆਖਦਾ ਹੈ, “ਕੈਦੀ ਫ਼ਰਾਰ ਹੋ ਜਾਣਗੇ। ਕੋਈ ਜਾਣਾ ਉਨ੍ਹਾਂ ਕੈਦੀਆਂ ਨੂੰ ਤਕੜੇ ਸਿਪਾਹੀ ਪਾਸੋਂ ਖੋਹ ਲਵੇਗਾ। ਇਹ ਕਿਵੇਂ ਵਾਪਰੇਗਾ? ਮੈਂ ਤੁਹਾਡੀਆਂ ਲੜਾਈਆਂ ਲੜਾਂਗਾ। ਮੈਂ ਤੁਹਾਡੇ ਬੱਚਿਆਂ ਨੂੰ ਬਚਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਏਉਂ ਆਖਦਾ ਹੈ, ਸੂਰਮੇ ਤੇ ਬੰਧੂਏ ਵੀ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਛੁਡਾਈ ਜਾਵੇਗੀ, ਤੇਰੇ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤ੍ਰਾਂ ਨੂੰ ਮੈਂ ਬਚਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ।