Isaiah 49:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਤੁਹਾਨੂੰ ਦੁੱਖ ਦਿੱਤਾ ਸੀ। ਪਰ ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਹੀ ਜਿਸਮ ਖਾਣ ਤੇ ਮਜ਼ਬੂਰ ਕਰ ਦਿਆਂਗਾ। ਉਨ੍ਹਾਂ ਦਾ ਆਪਣਾ ਹੀ ਖੂਨ ਮੈਅ ਹੋਵੇਗਾ, ਜਿਹੜੀ ਉਨ੍ਹਾਂ ਨੂੰ ਬਦਮਸਤ ਕਰਦੀ ਹੈ। ਫ਼ੇਰ ਹਰ ਬੰਦਾ ਜਾਣ ਜਾਵੇਗਾ ਕਿ ਯਹੋਵਾਹ ਨੇ ਤੁਹਾਨੂੰ ਬਚਾਇਆ। ਸਾਰੇ ਹੀ ਬੰਦੇ ਜਾਣ ਲੈਣਗੇ ਕਿ ਤੁਹਾਨੂੰ ਯਾਕੂਬ ਦੇ ਸ਼ਕਤੀਸ਼ਾਲੀ ਪੁਰੱਖ ਨੇ ਬਚਾਇਆ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਸਤਾਉਣ ਵਾਲਿਆਂ ਨੂੰ ਓਹਨਾਂ ਦਾ ਆਪਣਾ ਮਾਸ ਖੁਲਾਵਾਂਗਾ, ਓਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਬਸ਼ਰ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ।