Isaiah 49:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੂੰ ਮੇਰੇ ਲਈ ਇੱਕ ਬਹੁਤ ਮਹੱਤਵਪੂਰਣ ਸੇਵਕ ਹੈਂ। ਇਸਰਾਏਲ ਦੇ ਲੋਕ ਕੈਦੀ ਹਨ ਪਰ ਉਹ ਵਾਪਸ ਮੇਰੇ ਕੋਲ ਲਿਆਂਦੇ ਜਾਣਗੇ। ਯਾਕੂਬ ਦੇ ਪਰਿਵਾਰ ਦੇ ਲੋਕ ਮੇਰੇ ਕੋਲ ਪਰਤ ਆਉਣਗੇ। ਪਰ ਤੇਰੇ ਜ਼ਿਂਮੇ ਇੱਕ ਹੋਰ ਕੰਮ ਹੈ, ਇਹ ਇਸ ਨਾਲੋਂ ਹੋਰ ਵੀ ਮਹੱਤਵਪੂਰਣ ਹੈ! ਮੈਂ ਤੈਨੂੰ ਸਮੂਹ ਕੌਮਾਂ ਲਈ ਨੂਰ ਬਣਾ ਦਿਆਂਗਾ। ਤੂੰ ਧਰਤੀ ਦੇ ਸਮੂਹ ਲੋਕਾਂ ਲਈ ਮੇਰਾ ਮੋਖ ਦੁਆਰਾ ਹੋਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਉਹ ਆਖਦਾ ਹੈ ਕਿ ਏਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੀਕ ਅੱਪੜੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ।