Isaiah 49:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਸਰਾਏਲ ਦਾ ਰਾਖਾ ਆਖਦਾ ਹੈ, “ਮੇਰਾ ਸੇਵਕ ਨਿਮਾਣਾ ਹੈ। ਉਹ ਹਾਕਮਾਂ ਦੀ ਸੇਵਾ ਕਰਦਾ ਹੈ। ਪਰ ਲੋਕ ਉਸ ਨੂੰ ਨਫ਼ਰਤ ਕਰਦੇ ਨੇ। ਪਰ ਰਾਜੇ ਉਸ ਨੂੰ ਦੇਖਣਗੇ। ਤੇ ਉਸ ਦੇ ਆਦਰ ਵਿੱਚ ਖਲੋ ਜਾਣਗੇ। ਮਹਾਨ ਨੇਤਾ ਉਸ ਦੇ ਸਾਹਮਣੇ ਝੁਕਣਗੇ।” ਇਹ ਵਾਪਰੇਗਾ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਹ ਚਾਹੁੰਦਾ ਹੈ। ਅਤੇ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। ਓਹੀ ਹੈ ਜਿਸਨੇ ਤੁਹਾਨੂੰ ਚੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨਿੰਦੇ ਹੋਏ ਨੂੰ, ਉਸ ਕੌਮ ਦੇ ਘਿਣਾਉਣੇ ਨੂੰ, ਉਸ ਹਾਕਮਾਂ ਦੇ ਦਾਸ ਨੂੰ ਐਉਂ ਆਖਦਾ ਹੈ, - ਪਾਤਸ਼ਾਹ ਵੇਖਣਗੇ ਤੇ ਉੱਠਣਗੇ, ਸਰਦਾਰ ਵੀ ਅਤੇ ਓਹ ਮੱਥਾ ਟੇਕਣਗੇ, ਯਹੋਵਾਹ ਦੇ ਕਾਰਨ ਜੋ ਵਫ਼ਾਦਾਰ ਹੈ, ਇਸਰਾਏਲ ਦਾ ਪਵਿੱਤਰ ਪੁਰਖ ਜਿਹ ਨੇ ਤੈਨੂੰ ਚੁਣਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।