Isaiah 49:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਥਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਮੈਂ ਮਨ ਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਛਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਭਈ ਤੂੰ ਦੇਸ ਨੂੰ ਉਠਾਵੇਂ, ਵਿਰਾਨ ਮਿਲਖਾਂ ਨੂੰ ਵੰਡੇਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,