Isaiah 5:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੀਆਂ ਜ਼ਿਆਫ਼ਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਤੇ ਮਧ ਤਾਂ ਹਨ, ਪਰ ਓਹ ਯਹੋਵਾਹ ਦੇ ਕੰਮ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ।