Isaiah 5:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਦੇ ਉੱਤਰਾਧਿਕਾਰੀ ਪੂਰੀ ਤਰ੍ਹਾਂ ਤਬਾਹ ਹੋ ਜਾਣਗੇ-ਜਿਵੇਂ ਤਿਨਕੇ ਅੱਗ ਵਿੱਚ ਸੜਕੇ ਸੁਆਹ ਹੋ ਜਾਂਦੇ ਹਨ। ਉਨ੍ਹਾਂ ਦੇ ਉੱਤਰਾਧਿਕਾਰੀ ਜਢ਼ ਵਾਂਗ ਤਬਾਹ ਹੋ ਜਾਣਗੇ ਜਿਹੜੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਦੇ ਉੱਤਰਾਧਿਕਾਰੀ ਉਸੇ ਤਰ੍ਹਾਂ ਤਬਾਹ ਹੋ ਜਾਣਗੇ ਜਿਵੇਂ ਅੱਗ ਫ਼ੁੱਲ ਨੂੰ ਸਾੜ ਦਿੰਦੀ ਹੈ-ਤੇ ਉਸਦੀ ਰਾਖ ਹਵਾ ਵਿੱਚ ਬਿਖਰ ਜਾਂਦੀ ਹੈ। ਉਨ੍ਹਾਂ ਲੋਕਾਂ ਨੇ ਯਹੋਵਾਹ ਸਰਬ ਸ਼ਕਤੀਮਾਨ ਦੀ ਬਿਵਸਬਾ ਨੂੰ ਨਾਮਂਜੂਰ ਕਰ ਦਿੱਤਾ ਹੈ ਅਤੇ ਇਸਰਾਏਲ ਦੀ ਪਵਿੱਤਰ ਹਸਤੀ ਦੇ ਸੰਦੇਸ਼ ਵੱਲ ਨਫ਼ਰਤ ਦਰਸਾਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾ ਲੰਬ ਵਿੱਚ ਮਿਟ ਜਾਂਦਾ ਹੈ, ਸੋ ਓਹਨਾਂ ਦੀ ਜੜ੍ਹ ਸੜ੍ਹਿਆਂਧ ਵਾਂਙੁ ਹੋ ਜਾਵੇਗੀ, ਅਤੇ ਓਹਨਾਂ ਦੀਆਂ ਕਲੀਆਂ ਧੂੜ ਵਾਂਙੁ ਉੱਡ ਜਾਣਗੀਆਂ, ਕਿਉਂ ਜੋ ਓਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦਿਆ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜਿਵੇਂ ਅੱਗ ਦੀ ਲਾਟ ਟਾਂਡੇ ਨੂੰ ਖਾ ਜਾਂਦੀ ਹੈ, ਅਤੇ ਸੁੱਕਾ ਘਾਹ ਲੰਬ ਵਿੱਚ ਮਿਟ ਜਾਂਦਾ ਹੈ, ਸੋ ਉਹਨਾਂ ਦੀ ਜੜ੍ਹ ਸੜਿਆਂਧ ਵਾਂਗੂੰ ਸੜ੍ਹ ਜਾਵੇਗੀ, ਅਤੇ ਉਹਨਾਂ ਦੀਆਂ ਕਲੀਆਂ ਧੂੜ ਵਾਂਗੂੰ ਉੱਡ ਜਾਣਗੀਆਂ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਬਿਵਸਥਾ ਨੂੰ ਰੱਦ ਕੀਤਾ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦਾ ਫ਼ਰਮਾਨ ਤੁੱਛ ਜਾਣਿਆ।