Isaiah 5:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉੱਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਹ ਨੇ ਆਪਣਾ ਹੱਥ ਓਹਨਾਂ ਦੇ ਉੱਤੇ ਚੁੱਕਿਆ, ਅਤੇ ਓਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਓਹਨਾਂ ਦੀਆਂ ਲੋਥਾਂ ਕੂੜੇ ਵਾਂਙੁ ਗਲੀਆਂ ਵਿੱਚ ਸਨ, ਏਹ ਦੇ ਹੁੰਦਿਆਂ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਅਜੇ ਚੁੱਕਿਆ ਹੋਟਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਰਬਤ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।