Isaiah 50:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹ ਦੇ ਨਾਲ ਮੈਂ ਉਹ ਨੂੰ ਛੱਡਿਆ? ਯਾ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਤੁਹਾਡੀ ਮਾਂ ਦੀ ਤਿਆਗ ਪੱਤ੍ਰੀ ਕਿੱਥੇ ਹੈ, ਜਿਹੜੀ ਮੈਂ ਉਸ ਨੂੰ ਤਿਆਗਣ ਦੇ ਸਮੇਂ ਦਿੱਤੀ? ਜਾਂ ਮੈਂ ਆਪਣੇ ਕਿਹੜੇ ਲੈਣਦਾਰ ਕੋਲ ਤੁਹਾਨੂੰ ਵੇਚ ਦਿੱਤਾ? ਵੇਖੋ, ਤੁਸੀਂ ਆਪਣੀਆਂ ਬਦੀਆਂ ਦੇ ਕਾਰਨ ਵੇਚੇ ਗਏ, ਅਤੇ ਤੁਹਾਡੇ ਅਪਰਾਧਾਂ ਦੇ ਕਾਰਨ ਤੁਹਾਡੀ ਮਾਂ ਕੱਢੀ ਗਈ।