Isaiah 50:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਲੋਕ ਜਿਹੜੇ ਡਰਦੇ ਹਨ ਅਤੇ ਯਹੋਵਾਹ ਦਾ ਆਦਰ ਕਰਦੇ ਹਨ ਉਸ ਦੇ ਸੇਵਕ ਦੀ ਗੱਲ ਸੁਣੋ। ਉਸ ਦਾ ਸੇਵਕ ਪੂਰੀ ਤਰ੍ਹਾਂ ਉਸ ਵਿੱਚ ਭਰੋਸਾ ਕਰਕੇ ਜਿਉਂਦਾ ਹੈ ਇਹ ਜਾਣੇ ਬਗੈਰ ਕਿ ਅੱਗੋਂ ਕੀ ਵਾਪਰੇਗਾ। ਇਹ ਸੇਵਕ ਸੱਚਮੁੱਚ ਯਹੋਵਾਹ ਦੇ ਨਾਮ ਵਿੱਚ ਭਰੋਸਾ ਰੱਖਦਾ ਹੈ ਅਤੇ ਆਪਣੇ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਅੰਨ੍ਹੇਰੇ ਵਿੱਚ ਚੱਲਦਾ ਅਤੇ ਉਹ ਦੇ ਲਈ ਚਾਨਣ ਨਹੀਂ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ।