Isaiah 50:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਘਰ ਆਇਆ ਸਾਂ ਅਤੇ ਮੈਨੂੰ ਓੱਥੇ ਕੋਈ ਨਹੀਂ ਮਿਲਿਆ। ਮੈਂ ਬਾਰ-ਬਾਰ ਅਵਾਜ਼ਾਂ ਮਾਰੀਆਂ ਪਰ ਕਿਸੇ ਨੇ ਵੀ ਜਵਾਬ ਨਹੀਂ ਦਿੱਤਾ। ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਤੁਹਾਨੂੰ ਬਚਾਉਣ ਦੇ ਕਾਬਿਲ ਨਹੀਂ। ਮੇਰੇ ਕੋਲ ਤੁਹਾਨੂੰ, ਤੁਹਾਡੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਉਣ ਦੀ ਸ਼ਕਤੀ ਹੈ। ਦੇਖੋ, ਜੇ ਮੈਂ ਸਮੁੰਦਰ ਨੂੰ ਸੁੱਕ ਜਾਣ ਦਾ ਹੁਕਮ ਦਿੰਦਾ ਹਾਂ, ਤਾਂ ਇਹ ਸੁੱਕ ਜਾਵੇਗਾ। ਮੱਛੀਆਂ ਬਿਨਾ ਪਾਣੀ ਦੇ ਮਰ ਜਾਣਗੀਆਂ ਤੇ ਉਨ੍ਹਾਂ ਦੇ ਸ਼ਰੀਰ ਸੜ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਆਇਆ, ਤਾਂ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਡਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਜੋਗ ਨਾ ਰਿਹਾ, ਯਾ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ, ਉਨ੍ਹਾਂ ਦੀਆਂ ਮੱਛੀਆਂ ਪਾਣੀ ਦੇ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਓਹ ਤਿਹਾਈਆਂ ਮਰ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।