Isaiah 51:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਹੋਵਾਹ ਨੇ ਸਾਜਿਆ ਸੀ। ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਨੂੰ ਸਾਜਿਆ ਸੀ! ਅਤੇ ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਉੱਤੇ ਅਕਾਸ਼ ਵਿਛਾੇ ਸਨ! ਪਰ ਤੁਸੀਂ ਉਸ ਨੂੰ ਤੇ ਉਸ ਦੀ ਸ਼ਕਤੀ ਨੂੰ ਭੁੱਲ ਜਾਂਦੇ ਹੋ। ਇਸ ਲਈ ਤੁਸੀਂ ਉਨ੍ਹਾਂ ਗੁਸੈਲੇ ਲੋਕਾਂ ਕੋਲੋਂ ਸਦਾ ਭੈਭੀਤ ਹੋ ਜਾਂਦੇ ਹੋ ਜਿਹੜੇ ਤੁਹਾਨੂੰ ਦੁੱਖ ਦਿੰਦੇ ਨੇ। ਉਨ੍ਹਾਂ ਲੋਕਾਂ ਨੇ ਤੁਹਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਹ ਕਿੱਥੋ ਨੇ? ਉਹ ਸਾਰੇ ਹੀ ਖਤਮ ਹੋ ਗਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰਿਆ, ਜੋ ਅਕਾਸ਼ ਦਾ ਤਾਣਨ ਵਾਲਾ ਤੇ ਧਰਤੀ ਦੀ ਨੀਉਂ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਦ ਉਹ ਨਾਸ ਕਰਨ ਲਈ ਤਿਆਰ ਹੋਵੇ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?