Isaiah 51:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੇ ਲੋਕ ਕਮਜ਼ੋਰ ਹੋ ਗਏ। ਉਹ ਧਰਤੀ ਤੇ ਡਿੱਗ ਪਏ ਤੇ ਉੱਥੇ ਹੀ ਪਏ ਰਹੇ। ਉਹ ਬੰਦੇ ਹਰ ਗਲੀ ਦੇ ਮੋੜ ਉੱਤੇ ਪਏ ਸਨ। ਉਹ ਜਾਲ ਵਿੱਚ ਫ਼ਸੇ ਜਾਨਵਰਾਂ ਵਰਗੇ ਸਨ। ਉਨ੍ਹਾਂ ਨੂੰ ਯਹੋਵਾਹ ਦੇ ਕਹਿਰ ਦੀ ਸਜ਼ਾ ਓਦੋਁ ਤੱਕ ਮਿਲੀ ਜਦੋਂ ਉਹ ਹੋਰ ਸਜ਼ਾ ਸਹਾਰਨ ਦੇ ਕਾਬਿਲ ਨਹੀਂ ਰਹੇ ਸਨ। ਜਦੋਂ ਪਰਮੇਸ਼ੁਰ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਹੋਰ ਸਜ਼ਾ ਦੇਵੇਗਾ, ਤਾਂ ਉਹ ਬਹੁਤ ਕਮਜ਼ੋਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪੁੱਤ੍ਰ ਬੇਹੋਸ਼ ਹੋ ਗਏ, ਓਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਲੇਟੇ ਪਏ ਹਨ, ਜਿਵੇਂ ਹਰਨ ਜਾਲ ਵਿੱਚ, ਓਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪੁੱਤਰ ਬੇਹੋਸ਼ ਹੋ ਗਏ, ਉਹ ਸਾਰੀਆਂ ਗਲੀਆਂ ਦੇ ਸਿਰਿਆਂ ਉੱਤੇ ਡਿੱਗੇ ਪਏ ਹਨ, ਜਿਵੇਂ ਹਿਰਨ ਜਾਲ਼ ਵਿੱਚ, ਉਹ ਯਹੋਵਾਹ ਦੇ ਗੁੱਸੇ ਨਾਲ, ਤੇਰੇ ਪਰਮੇਸ਼ੁਰ ਦੀ ਝਿੜਕ ਨਾਲ ਭਰੇ ਹੋਏ ਹਨ।