Isaiah 51:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਆਪਣੇ ਗੁੱਸੇ ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਕਰਾਂਗਾ ਜਿਨ੍ਹਾਂ ਨੇ ਤੈਨੂੰ ਦੁੱਖ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਤੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਤੈਨੂੰ ਆਖਿਆ ਸੀ, ‘ਸਾਡੇ ਅੱਗੇ ਝੁਕੋ, ਅਤੇ ਅਸੀਂ ਤੈਨੂੰ ਕੁਚਲ ਦਿਆਂਗੇ!’ ਉਨ੍ਹਾਂ ਨੇ ਤੈਨੂੰ ਉਨ੍ਹਾਂ ਅੱਗੇ ਝੁਕਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਉਹ ਤੇਰੀ ਪਿੱਠ ਨੂੰ ਮਿੱਟੀ ਵਾਂਗ ਲਿਤਾੜਨ ਲੱਗੇ। ਤੂੰ ਉਨ੍ਹਾਂ ਲਈ ਚੱਲਣ ਵਾਲਾ ਇੱਕ ਰਸਤਾ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਹ ਨੂੰ ਤੇਰੇ ਦੁਖ ਦੇਣ ਵਾਲਿਆਂ ਦੇ ਹੱਥ ਵਿੱਚ ਰੱਖਾਂਗਾ, ਜਿਨ੍ਹਾਂ ਨੇ ਤੇਰੀ ਜਾਨ ਨੂੰ ਆਖਿਆ ਸੀ, ਝੁਕ ਜਾਹ, ਭਈ ਅਸੀਂ ਲੰਘੀਏ! ਤਾਂ ਤੈਂ ਆਪਣੀ ਪਿੱਠ ਨੂੰ ਧਰਤੀ ਵਾਂਙੁ, ਅਤੇ ਓਹਨਾਂ ਦੇ ਲੰਘਣ ਲਈ ਗਲੀ ਵਾਂਙੁ ਬਣਾਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਸ ਨੂੰ ਤੈਨੂੰ ਦੁੱਖ ਦੇਣ ਵਾਲਿਆਂ ਦੇ ਹੱਥ ਵਿੱਚ ਦਿਆਂਗਾ, ਜਿਨ੍ਹਾਂ ਨੇ ਤੈਨੂੰ ਆਖਿਆ ਸੀ, ਝੁੱਕ ਜਾ, ਤਾਂ ਜੋ ਅਸੀਂ ਉੱਪਰੋਂ ਦੀ ਲੰਘੀਏ! ਅਤੇ ਤੂੰ ਆਪਣੀ ਪਿੱਠ ਨੂੰ ਧਰਤੀ ਵਾਂਗੂੰ, ਅਤੇ ਉਹਨਾਂ ਦੇ ਲੰਘਣ ਲਈ ਗਲੀ ਵਾਂਗੂੰ ਬਣਾਇਆ।