Isaiah 51:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਸੀਯੋਨ ਨੂੰ ਅਸੀਸ ਦੇਵੇਗਾ। ਯਹੋਵਾਹ ਉਸ ਦੇ ਲਈ ਅਤੇ ਉਸ ਦੇ ਲੋਕਾਂ ਲਈ ਅਫ਼ਸੋਸ ਦਾ ਅਨੁਭਵ ਕਰੇਗਾ ਅਤੇ ਉਹ ਉਸ ਲਈ ਵੱਡੀ ਗੱਲ ਕਰੇਗਾ। ਯਹੋਵਾਹ ਮਾਰੂਬਲ ਨੂੰ ਤਬਦੀਲ ਕਰ ਦੇਵੇਗਾ। ਮਾਰੂਬਲ ਬਾਗ਼ ਵਰਗਾ ਬਣ ਜਾਵੇਗਾ, ਅਦਨ ਦੇ ਬਾਗ਼ ਵਰਗਾ। ਉਹ ਧਰਤੀ ਸੱਖਣੀ ਸੀ ਪਰ ਇਹ ਯਹੋਵਾਹ ਦੇ ਬਾਗ਼ ਵਰਗੀ ਹੋ ਜਾਵੇਗੀ। ਓੱਥੇ ਲੋਕ ਪ੍ਰਸੰਨ, ਬਹੁਤ ਪ੍ਰਸੰਨ ਹੋਣਗੇ। ਉੱਥੋਂ ਦੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰਨਗੇ। ਉਹ ਧੰਨਵਾਦ ਅਤੇ ਜਿੱਤ ਦੇ ਗੀਤ ਗਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨੀਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਙੁ, ਅਤੇ ਉਸ ਦਾ ਥਲ ਯਹੋਵਾਹ ਦੇ ਬਾਗ ਵਾਂਙੁ ਬਣਾ ਦੇਵੇਗਾ, ਖੁਸੀ ਅਰ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਰ ਭਜਨ ਦੀ ਅਵਾਜ਼ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ। ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ।