Isaiah 51:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀਆਂ ਊਜਾਂ ਤੋਂ ਨਾ ਡਰੋ, ਅਤੇ ਓਹਨਾਂ ਦੇ ਦੂਰਬਚਨਾਂ ਤੋਂ ਨਾ ਘਾਬਰੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ। ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,