Isaiah 52:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਸੰਦੇਸ਼ਵਾਹਕ ਨੂੰ ਪਹਾੜੀ ਤੋਂ ਉੱਤਰ ਕੇ ਸ਼ੁਭ ਸਮਾਚਾਰ ਲਿਆਉਂਦਿਆਂ ਦੇਖਣਾ ਕਿੰਨਾ ਅਦਭੁਤ ਹੈ। ਸੰਦੇਸ਼ ਵਾਹਕ ਕੋਲੋਂ ਐਲਾਨ ਸੁਣਦਿਆਂ ਇਹ ਖੁਸ਼ੀ ਲਿਆਉਂਦਾ ਹੈ, “ਸੀਯੋਨ, ਇੱਥੇ ਅਮਨ ਹੈ! ਅਸੀਂ ਬਚ ਗਏ ਹਾਂ! ਤੁਹਾਡਾ ਪਰਮੇਸ਼ੁਰ ਰਾਜਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਖੁਸ਼ ਖ਼ਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਸੁਣਾਉਂਦਾ, ਭਲਿਆਈ ਦੀ ਖੁਸ਼ ਖ਼ਬਰੀ ਲਿਆਉਂਦਾ, ਜਿਹੜਾ ਮਕੁਤੀ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।