Isaiah 53:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਪਰਮੇਸ਼ੁਰ ਦੇ ਸਾਹਮਣੇ ਇੱਕ ਛੋਟੇ ਪੌਦੇ ਵਾਂਗ ਉਗਿਆ ਸੀ। ਉਹ ਖੁਸ਼ਕ ਧਰਤੀ ਉੱਤੇ ਉੱਗਣ ਵਾਲੀ ਜਢ਼ ਵਾਂਗ ਸੀ। ਉਹ ਮਹੱਤਵਪੂਰਣ ਦਿਖਾਈ ਨਹੀਂ ਦਿੰਦਾ ਸੀ। ਉਸਦਾ ਕੋਈ ਖਾਸ ਪਰਤਾਪ ਨਹੀਂ ਸੀ। ਜੇ ਅਸੀਂ ਉਸ ਵੱਲ ਦੇਖਦੇ ਤਾਂ ਸਾਨੂੰ ਕੋਈ ਅਜਿਹੀ ਖਾਸ ਗੱਲ ਨਹੀਂ ਦਿਖਾਈ ਨਹੀਂ ਸੀ ਦੇਣੀ ਜਿਹੜੀ ਉਸ ਨੂੰ ਸਾਡੀ ਨਜ਼ਰ ਵਿੱਚ ਪਸੰਦ ਕਰਨ ਯੋਗ ਬਣਾਉਂਦੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਕੂੰਬਲ ਵਾਂਙੁ ਉਹ ਦੇ ਅੱਗੇ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਙੁ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਅਤੇ ਜਦ ਅਸੀਂ ਉਸ ਨੂੰ ਵੇਖੀਏ, ਤਾਂ ਕੋਈ ਸੁਹੱਪਣ ਨਹੀਂ ਭਈ ਅਸੀਂ ਉਹ ਨੂੰ ਪਸੰਦ ਕਰੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ।