Isaiah 53:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਸਾਡੀਆਂ ਮੁਸੀਬਤਾਂ ਲੈ ਲਈਆਂ ਅਤੇ ਉਨ੍ਹਾਂ ਨੂੰ ਅਪਣਾ ਲਿਆ। ਉਸ ਨੇ ਸਾਡੇ ਦੁੱਖ ਨੂੰ ਬਰਦਾਸ਼ਤ ਕੀਤਾ ਅਤੇ ਅਸੀਂ ਇਹ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਕਿ ਪਰਮੇਸ਼ੁਰ ਉਸ ਨੂੰ ਉਸ ਦੇ ਅਮਲਾਂ ਦੀ ਸਜ਼ਾ ਦੇ ਰਿਹਾ ਸੀ। ਅਸੀਂ ਸੋਚਿਆ ਸੀ ਕਿ ਪਰਮੇਸ਼ੁਰ ਨੇ ਉਸ ਦੇ ਕੀਤੇ ਦੀ ਸਜ਼ਾ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਉਹ ਨੇ ਸਾਡੇ ਗ਼ਮ ਚੁੱਕ ਲਏ, ਅਤੇ ਸਾਡੇ ਦੁਖ ਉਠਾਏ, ਪਰ ਅਸਾਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਹੋਇਆ ਅਤੇ ਭੰਨਿਆ ਹੋਇਆ ਸਮਝਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।