Isaiah 53:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਦੁੱਖ ਦਿੱਤਾ ਅਤੇ ਸਜ਼ਾ ਦਿੱਤੀ ਗਈ। ਪਰ ਉਸ ਨੇ ਕਦੇ ਸ਼ਿਕਾਇਤ ਨਹੀਂ ਕੀਤੀ। ਉਸ ਨੇ ਕੁਝ ਵੀ ਨਹੀਂ ਆਖਿਆ-ਜਿਵੇਂ ਭੇਡ ਜ਼ਿਬਾਹ ਕਰਨ ਲਿਜਾਈ ਜਾਂਦੀ ਹੈ। ਉਹ ਉਸ ਲੇਲੇ ਵਰਗਾ ਸੀ ਜਿਹੜਾ ਉਦੋਂ ਜ਼ਰਾ ਜਿੰਨਾ ਵੀ ਆਵਾਜ਼ ਨਹੀਂ ਕਰਦਾ ਜਦੋਂ ਕੋਈ ਉਸਦੀ ਉੱਨ ਲਾਹੁਂਦਾ ਹੈ। ਉਸ ਨੇ ਕਦੇ ਮੂੰਹ ਨਹੀਂ ਖੋਲ੍ਹਿਆ ਆਪਣੇ ਆਪ ਨੂੰ ਬਚਾਉਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਤਾਇਆ ਗਿਆ ਤੇ ਦੁਖੀ ਹੋਇਆ, ਪਰ ਓਸ ਆਪਣਾ ਮੂੰਹ ਨਾ ਖੋਲ੍ਹਿਆ, ਲੇਲੇ ਵਾਂਙੁ ਜਿਹੜਾ ਕੱਟੇ ਜਾਣ ਲਈ ਲੈ ਜਾਇਆ ਜਾਂਦਾ, ਅਤੇ ਭੇਡ ਵਾਂਙੁ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੁੰਗੀ ਹੈ, ਸੋ ਓਸ ਆਪਣਾ ਮੂੰਹ ਨਾ ਖੋਲ੍ਹਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।