Isaiah 54:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭੈਭੀਤ ਨਾ ਹੋ! ਤੂੰ ਨਿਰਾਸ਼ ਨਹੀਂ ਹੋਵੇਂਗੀ, ਲੋਕ ਤੇਰੇ ਵਿਰੁੱਧ ਮੰਦੀਆਂ ਗੱਲਾਂ ਨਹੀਂ ਕਰਨਗੇ। ਤੂੰ ਸ਼ਰਮਸਾਰ ਨਹੀਂ ਹੋਵੇਂਗੀ, ਤੂੰ ਸ਼ਰਮ ਮਹਿਸੂਸ ਕੀਤੀ ਸੀ, ਜਦੋਂ ਤੂੰ ਜਵਾਨ ਸੀ। ਪਰ ਹੁਣ ਤੂੰ ਉਸ ਸ਼ਰਮ ਨੂੰ ਭੁੱਲ ਜਾਵੇਂਗੀ। ਤੂੰ ਉਸ ਸ਼ਰਮਿੰਦਗੀ ਨੂੰ ਚੇਤੇ ਨਹੀਂ ਕਰੇਗੀ ਜਿਹੜੀ ਤੂੰ ਉਦੋਂ ਅਨੁਭਵ ਕੀਤੀ ਸੀ ਜਦੋਂ ਤੇਰਾ ਪਤੀ ਖੁਸਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੀ ਊਜ ਨੂੰ ਫੇਰ ਚੇਤੇ ਨਾ ਕਰੇਂਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।