Isaiah 55:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕੰਨ ਲਾਓ ਅਰ ਮੇਰੀ ਵੱਲ ਆਓ, ਸੁਣੋ ਤੇ ਤੁਹਾਡੀ ਜਾਨ ਜੀਉਂਦੀ ਰਹੇਗੀ, ਅਤੇ ਮੈਂ ਤੁਹਾਡੇ ਨਾਲ ਇੱਕ ਅਨੰਤ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਦੀਆਂ ਸੱਚੀਆਂ ਦਿਆਲਗੀਆਂ ਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।