Isaiah 57:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਹਾਨੂੰ ਸਹਾਇਤਾ ਦੀ ਲੋੜ ਹੁੰਦੀ ਹੈ, ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਅੱਗੇ ਪੁਕਾਰ ਕਰਦੇ ਹੋ, ਜਿਹੜੇ ਤੁਸੀਂ ਆਪਣੇ ਦੁਆਲੇ ਜਮ੍ਹਾਂ ਕੀਤੇ ਨੇ। ਉਨ੍ਹਾਂ ਨੂੰ ਤੁਹਾਡੀ ਸਹਾਇਤਾ ਕਰਨ ਦਿਓ। ਪਰ ਮੈਂ ਤੁਹਾਨੂੰ ਦੱਸਦਾ ਹਾਂ, ਵਗਦੀ ਹਵਾ ਉਨ੍ਹਾਂ ਨੂੰ ਦੂਰ ਲੈ ਜਾਵੇਗੀ। ਹਵਾ ਦਾ ਇੱਕ ਬੁੱਲਾ ਉਨ੍ਹਾਂ ਸਾਰਿਆਂ ਨੂੰ ਦੂਰ ਵਗ੍ਹਾ ਮਾਰੇਗਾ। ਪਰ ਜੋ ਵੀ ਬੰਦਾ ਮੇਰੇ ਉੱਤੇ ਨਿਰਭਰ ਕਰਦਾ ਹੈ, ਉਹ ਧਰਤੀ ਪ੍ਰਾਪਤ ਕਰੇਗਾ ਜਿਸਦਾ ਮੈਂ ਇਕਰਾਰ ਕੀਤਾ ਸੀ। ਮੇਰਾ ਪਵਿੱਤਰ ਪਰਬਤ, ਉਸ ਬੰਦੇ ਦਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਲੈ ਜਾਵੇਗੀ, ਅਤੇ ਸਾਹ ਉਨ੍ਹਾਂ ਨੂੰ ਲੈ ਜਾਵੇਗਾ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਓਹ ਧਰਤੀ ਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤ੍ਰ ਪਹਾੜ ਦਾ ਅਧਿਕਾਰੀ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ। ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਰਬਤ ਦਾ ਅਧਿਕਾਰੀ ਹੋਵੇਗਾ।