Isaiah 57:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਉਂ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤ੍ਰ ਅਸਥਾਨ ਵਿੱਚ ਵੱਸਦਾ ਹਾਂ, ਉਹ ਦੇ ਨਾਲ ਵੀ ਜਿਹ ਦਾ ਆਤਮਾ ਕੁਚਲਿਆ ਤੇ ਅੱਝਾ ਹੈ, ਭਈ ਮੈਂ ਅੱਝਿਆਂ ਦੇ ਆਤਮਾ ਨੂੰ ਜਿਵਾਵਾਂ, ਕੁਚਲਿਆਂ ਹੋਇਆਂ ਦੇ ਦਿਲ ਨੂੰ ਜਿਵਾਵਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ।