Isaiah 57:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।
Punjabi Bible 2016 - ਪਵਿੱਤਰ ਬਾਈਬਲ O.V.
ਵਾਦੀ ਦੇ ਪੱਧਰੇ ਪੱਥਰਾਂ ਵਿੱਚ ਤੇਰਾ ਹਿੱਸਾ ਹੈ, ਏਹ, ਏਹ ਤੇਰਾ ਗੁਣਾ ਹੈ! ਏਹਨਾਂ ਲਈ ਹੀ ਤੈਂ ਪੀਂਣ ਦੀ ਭੇਟ ਡੋਹਲੀ, ਤੈਂ ਮੈਦੇ ਦੀ ਭੇਟ ਚੜ੍ਹਾਈ, ਕੀ ਏਹਨਾਂ ਦੇ ਕਾਰਨ ਮੇਰਾ ਦਿਲ ਠੰਡਾ ਹੋ ਜਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਾਟੀ ਦੇ ਪੱਧਰੇ ਪੱਥਰ ਤੇਰੇ ਹਿੱਸੇ ਵਿੱਚ ਆਉਣਗੇ, ਇਹੋ ਤੇਰਾ ਭਾਗ ਹੈ! ਇਹਨਾਂ ਦੇ ਲਈ ਹੀ ਤੂੰ ਪੀਣ ਦੀ ਭੇਟ ਡੋਲ੍ਹੀ ਅਤੇ ਮੈਦੇ ਦੀ ਭੇਟ ਚੜ੍ਹਾਈ, ਕੀ ਇਹ ਸਭ ਵੇਖਦੇ ਹੋਏ ਵੀ ਮੈਂ ਸ਼ਾਂਤ ਰਹਾਂ?